ਅਸਟਪਦੀ ॥ ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ ॥੧॥ ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥੨॥ ਮਨੁ ਪਰਬੋਧਹੁ ਹਰਿ ਕੈ ਨਾਇ ॥ ਦਹ ਦਿਸਿ ਧਾਵਤ ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥੩॥ ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੋ ਕਾਚਾ ॥ ਆਵਾ ਗਵਨੁ ਮਿਟੈ ਪ੍ਰਭ ਸੇਵ ॥ ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਉਧਾਰੁ ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥ ਅਨਿਕ ਉਪਾਵ ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਹਰਿ ਕੀ ਭਗਤਿ ਕਰਹੁ ਮਨੁ ਲਾਇ ॥ ਮਨਿ ਬੰਛਤ ਨਾਨਕ ਫਲ ਪਾਇ ॥੪॥ ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ ਹਸਤੀ ਰਥ ਅਸਵਾਰੀ ॥ ਝੂਠਾ ਡੰਫੁ ਝੂਠੁ ਪਾਸਾਰੀ ॥ ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥ ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮ੍ਹ੍ਹਾਰੋ ਚੀਤ ॥ ਚਰਨ ਕਮਲ ਰਾਖਹੁ ਮਨ ਮਾਹਿ ॥ ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥ ਗੁਨ ਗਾਵਤ ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥ ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥
Scroll