ਅਸਟਪਦੀ ॥ ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੨॥ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥ ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥ ਪ੍ਰਭ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤ ॥ ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੂਖ ਨਾਨਕ ਪਰਗਾਸ ॥੮॥੨੦॥
Scroll