ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥ ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥ ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥ ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥ ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥ ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖ੍ਯ੍ਯਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥

Leave a Reply

Powered By Indic IME