ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥ ਸਾਧਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥ ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥੫॥ ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥ ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥ ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ ਹਰਿ ਰੂਪ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥

Leave a Reply

Powered By Indic IME