ਅਸਟਪਦੀ ॥ ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥ ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥੧॥ ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ਧਰਨਿ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ ਪ੍ਰਤਿਪਾਲ ॥ ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੈਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖ੍ਯ੍ਯਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥ ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥ ਤਿਸੁ ਭਾਵੈ ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ ਬੁਝਾਏ ॥੫॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥

Leave a Reply

Powered By Indic IME