ਮਃ ੪ ॥ ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥
Scroll