ਸਲੋਕ ਮਃ ੪ ॥ ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥
Scroll