ਸਲੋਕ ਮਃ ੪ ॥ ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨ੍ਹ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥

Leave a Reply

Powered By Indic IME