ਮਃ ੪ ॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥

Leave a Reply

Powered By Indic IME