ਸਲੋਕ ਮਃ ੪ ॥ ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥

Leave a Reply

Powered By Indic IME