ਮਃ ੪ ॥ ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥

Leave a Reply

Powered By Indic IME