ਸਲੋਕ ਮਃ ੪ ॥ ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥ ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥

Leave a Reply

Powered By Indic IME