ਮਃ ੪ ॥ ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
Scroll