ਪਉੜੀ ॥ ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥
Scroll