ਮਃ ੪ ॥ ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥
Scroll