ਪਉੜੀ ॥ ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥
Scroll