ਸਲੋਕ ਮਃ ੪ ॥ ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥
Scroll