ਮਃ ੪ ॥ ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥

Leave a Reply

Powered By Indic IME