ਸਲੋਕ ਮਃ ੪ ॥ ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥
Scroll