ਸਲੋਕ ਮਃ ੪ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥
Scroll