ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥
Scroll