ਸਲੋਕ ਮਃ ੪ ॥ ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥੧॥

Leave a Reply

Powered By Indic IME