ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥
Scroll