ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥
Scroll