ਪਉੜੀ ਮਃ ੫ ॥ ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥
Scroll