ਮਃ ੫ ॥ ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥ ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥ ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥
Scroll