ਗਉੜੀ ਕਬੀਰ ਜੀ ॥ ਨਗਨ ਫਿਰਤ ਜੌ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥ ਕਿਆ ਨਾਗੇ ਕਿਆ ਬਾਧੇ ਚਾਮ ॥ ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥ ਮੂਡ ਮੁੰਡਾਏ ਜੌ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥੨॥ ਬਿੰਦੁ ਰਾਖਿ ਜੌ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥ ਕਹੁ ਕਬੀਰ ਸੁਨਹੁ ਨਰ ਭਾਈ ॥ ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥
Scroll