ਕਬੀਰ ਜੀ ਗਉੜੀ ॥ ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥ ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥ ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥ ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥

Leave a Reply

Powered By Indic IME