ਗਉੜੀ ਕਬੀਰ ਜੀ ॥ ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥ ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥ ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥੨॥ ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥੩॥ ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥

Leave a Reply

Powered By Indic IME