ਗਉੜੀ ਕਬੀਰ ਜੀ ॥ ਅਸਥਾਵਰ ਜੰਗਮ ਕੀਟ ਪਤੰਗਾ ॥ ਅਨਿਕ ਜਨਮ ਕੀਏ ਬਹੁ ਰੰਗਾ ॥੧॥ ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥ ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥ ਸਾਕਤ ਮਰਹਿ ਸੰਤ ਸਭਿ ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥੩॥ ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥
Scroll