ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥ ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥ ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ ॥੩॥ ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥
Scroll