ਗਉੜੀ ਕਬੀਰ ਜੀ ਪੰਚਪਦੇ ॥ ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥ ਅਬ ਕਹੁ ਰਾਮ ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥ ਸਗਲ ਜਨਮੁ ਸਿਵ ਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥੨॥ ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਬਾਸੀ ॥੩॥ ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥

Leave a Reply

Powered By Indic IME