ਗਉੜੀ ਕਬੀਰ ਜੀ ॥ ਚੋਆ ਚੰਦਨ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੧॥ ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥ ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥ ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥੩॥ ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ ਰਮਤ ਸੁਖੁ ਪਾਵੈ ॥੪॥ ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥ ਕਹਤ ਕਬੀਰ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥

Leave a Reply

Powered By Indic IME