ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥ ਜਮ ਤੇ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਸੁਜਨ ਭਏ ਚੀਤਾ ॥੧॥ ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥ ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ ਨ ਬਿਆਪੈ ਤੀਨੌ ਤਾਪ ॥੨॥ ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
Scroll