ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
Scroll