ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥ ਸਨਕਾਦਿਕ ਨਾਰਦ ਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥੪॥ ਗੁਰ ਪਰਸਾਦੀ ਜੈਦੇਉ ਨਾਮਾਂ ॥ ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥ ਇਸੁ ਮਨ ਕਉ ਨਹੀ ਆਵਨ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥ ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥ ਇਸ ਮਨ ਕਾ ਕੋਈ ਜਾਨੈ ਭੇਉ ॥ ਇਹ ਮਨਿ ਲੀਣ ਭਏ ਸੁਖਦੇਉ ॥੮॥ ਜੀਉ ਏਕੁ ਅਰੁ ਸਗਲ ਸਰੀਰਾ ॥ ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥
Scroll