ਗਉੜੀ ਚੇਤੀ ੴ ਸਤਿਗੁਰ ਪ੍ਰਸਾਦਿ ॥ ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਬਾਤਨ ਹੀ ਅਸਮਾਨੁ ਗਿਰਾਵਹਿ ॥੧॥ ਐਸੇ ਲੋਗਨ ਸਿਉ ਕਿਆ ਕਹੀਐ ॥ ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥ ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥ ਬੈਠਤ ਉਠਤ ਕੁਟਿਲਤਾ ਚਾਲਹਿ ॥ ਆਪੁ ਗਏ ਅਉਰਨ ਹੂ ਘਾਲਹਿ ॥੩॥ ਛਾਡਿ ਕੁਚਰਚਾ ਆਨ ਨ ਜਾਨਹਿ ॥ ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥ ਆਪੁ ਗਏ ਅਉਰਨ ਹੂ ਖੋਵਹਿ ॥ ਆਗਿ ਲਗਾਇ ਮੰਦਰ ਮੈ ਸੋਵਹਿ ॥੫॥ ਅਵਰਨ ਹਸਤ ਆਪ ਹਹਿ ਕਾਂਨੇ ॥ ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥
Scroll