ਰਾਗੁ ਗਉੜੀ ਬੈਰਾਗਣਿ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥

Leave a Reply

Powered By Indic IME