ਗਉੜੀ ॥ ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥ ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥ ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥ ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥ ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥
Scroll