ਗਉੜੀ ਬੈਰਾਗਣਿ ਤਿਪਦੇ ॥ ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥ ਮੇਰੇ ਮਨ ਮਨ ਹੀ ਉਲਟਿ ਸਮਾਨਾ ॥ ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥ ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥ ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥

Leave a Reply

Powered By Indic IME