ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ ਸਹਜ ਕੀ ਅਕਥ ਕਥਾ ਹੈ ਨਿਰਾਰੀ ॥ ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥
Scroll