ਗਉੜੀ ਪੰਚਪਦਾ ॥ ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥ ਕਹੁ ਡਡੀਆ ਬਾਧੈ ਧਨ ਖੜੀ ॥ ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥ ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥ ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥
Scroll