ਰਾਗੁ ਗਉੜੀ ਪੂਰਬੀ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥ ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥ ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥ ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥ ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥
Scroll