ਗਉੜੀ ॥ ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥ ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥
Scroll