ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
Scroll