ਗਉੜੀ ॥ ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥ ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥ ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥ ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥ ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥ ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥ ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥ ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥ ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥ ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥

Leave a Reply

Powered By Indic IME