ਗਉੜੀ ॥ ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥ ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥੧॥ ਭਗਤਿ ਬਿਨੁ ਬਿਰਥੇ ਜਨਮੁ ਗਇਓ ॥ ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥ ਜਿਉ ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥ ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਹਇਓ ॥੨॥ ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥ ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥੩॥ ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ ਕਹਿ ਕਬੀਰ ਭੈ ਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥
Scroll