ਗਉੜੀ ॥ ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ ਖਰੀ ਪਿਆਰੀ ॥ ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥ ਨਿੰਦਾ ਹੋਇ ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ ਮਨਹਿ ਬਸਾਈਐ ॥ ਰਿਦੈ ਸੁਧ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ ॥੧॥ ਨਿੰਦਾ ਕਰੈ ਸੁ ਹਮਰਾ ਮੀਤੁ ॥ ਨਿੰਦਕ ਮਾਹਿ ਹਮਾਰਾ ਚੀਤੁ ॥ ਨਿੰਦਕੁ ਸੋ ਜੋ ਨਿੰਦਾ ਹੋਰੈ ॥ ਹਮਰਾ ਜੀਵਨੁ ਨਿੰਦਕੁ ਲੋਰੈ ॥੨॥ ਨਿੰਦਾ ਹਮਰੀ ਪ੍ਰੇਮ ਪਿਆਰੁ ॥ ਨਿੰਦਾ ਹਮਰਾ ਕਰੈ ਉਧਾਰੁ ॥ ਜਨ ਕਬੀਰ ਕਉ ਨਿੰਦਾ ਸਾਰੁ ॥ ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥
Scroll