ਗਉੜੀ ॥ ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥ ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥ ਅਬ ਮਨ ਜਾਗਤ ਰਹੁ ਰੇ ਭਾਈ ॥ ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥ ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥ ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥ ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥

Leave a Reply

Powered By Indic IME