ਗਉੜੀ ॥ ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥ ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥ ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥ ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥੧॥ ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥ ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥੨॥ ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥ ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥੩॥ ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥ ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥

Leave a Reply

Powered By Indic IME